ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ, ਇੱਕ ਨੈਸ਼ਨਲ ਹਾਈਵੇਅ ‘ਤੇ ਤੇਜ਼ ਰਫ਼ਤਾਰ ਟਰੱਕ ਦੀ ਇੱਕ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਫ਼ੌਜੀ ਜਵਾਨ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਕੱਛ ਪੱਛਮੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 10 ਵਜੇ ਵਾਪਰਿਆ, ਜਦੋਂ ਇਹ ਪਰਿਵਾਰ ‘ਰਨ ਆਫ਼ ਕੱਛ’ (ਕੱਛ ਦੇ ਰਣ) ਦਾ ਦੌਰਾ ਕਰਕੇ ਭੁਜ ਵਾਪਸ ਪਰਤ ਰਿਹਾ ਸੀ।
