ਹਰਿਆਣਾ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਸੀਨੀਅਰ IAS ਅਧਿਕਾਰੀਆਂ ਨੂੰ ਸਸਪੈਂਡ (ਮੁਅੱਤਲ) ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ, ਹਰਿਆਣਾ ਸਰਕਾਰ ਨੇ ਜਿਨ੍ਹਾਂ ਦੋ ਸੀਨੀਅਰ IAS ਅਧਿਕਾਰੀਆਂ ਨੂੰ ਸਸਪੈਂਡ ਕੀਤਾ ਹੈ, ਉਨ੍ਹਾਂ ਵਿੱਚ 2011 ਕੈਡਰ ਦੇ ਪ੍ਰਦੀਪ ਕੁਮਾਰ-I ਅਤੇ 2012 ਕੈਡਰ ਦੇ ਰਾਮ ਕੁਮਾਰ ਸਿੰਘ ਸ਼ਾਮਲ ਹਨ।
ਅਧਿਕਾਰੀਆਂ ਦੇ ਮੌਜੂਦਾ ਅਹੁਦੇ:
-
ਪ੍ਰਦੀਪ ਕੁਮਾਰ: ਰਾਜ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਦੇ ਅਹੁਦੇ ‘ਤੇ ਤਾਇਨਾਤ ਸਨ।
-
ਰਾਮ ਕੁਮਾਰ ਸਿੰਘ: ਵਿਸ਼ੇਸ਼ ਸਕੱਤਰ (ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ) ਅਤੇ ਵਧੀਕ CEO (ਪੰਚਕੂਲਾ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ – PMDA) ਵਜੋਂ ਸੇਵਾਵਾਂ ਨਿਭਾ ਰਹੇ ਸਨ।
ਚੀਫ ਸੈਕਟਰੀ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ, ਜਾਰੀ ਕੀਤੇ ਗਏ ਪੱਤਰ ਵਿੱਚ ਸਸਪੈਂਸ਼ਨ ਦੇ ਸਪੱਸ਼ਟ ਕਾਰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਪਿਛਲੇ ਦਿਨੀਂ ਸਾਹਮਣੇ ਆਏ IDFC ਬੈਂਕ ਘੁਟਾਲੇ ਨਾਲ ਜੁੜਿਆ ਹੋਇਆ ਹੈ।
