ਸੋਮਵਾਰ ਸ਼ਾਮ ਨੂੰ ਅਸਾਮ ਦੇ ਗੁਹਾਟੀ ਵਿੱਚ ਇੱਕ ਹੋਟਲ ਨੇੜੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਔਰਤ ਸਮੇਤ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਗੋਲੀਬਾਰੀ ਵਿੱਚ ਕਈ ਹੋਰ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਮੌਕੇ ਤੋਂ ਘੱਟੋ-ਘੱਟ ਚਾਰ ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਘੱਟੋ-ਘੱਟ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਜਾਂਚ ਦੌਰਾਨ ਹੋਰ ਲਾਸ਼ਾਂ ਮਿਲ ਸਕਦੀਆਂ ਹਨ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
