ਦਲਵਿੰਦਰ ਸਿੰਘ ਰਛੀਨ, ਰਾਏਕੋਟ : ਦਾਣਾ ਮੰਡੀ ਲੋਹਟਬੱਦੀ ਲਾਗਿਓਂ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਹੇ ਮੋਟਰ ਸਾਈਕਲ ਸਵਾਰ ਨੂੰ ਪੁਲਿਸ ਨੇ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਕੀ ਲੋਹਟਬੱਦੀ ਦੇ ਇੰਚਾਰਜ ਸੁਖਵਿੰਦਰ ਸਿੰਘ ਦਿਓਲ ਨੇ ਦੱਸਿਆ ਲੋਹਟਬੱਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਨਸ਼ੀਲੇ ਪਦਾਰਥ ਵੇਚਣ ਦਾ ਆਦੀ ਬਲਵਿੰਦਰ ਸਿੰਘ ਉਰਫ ਗੋਲੂ ਵਾਸੀ ਮਹੇਰਨਾ ਕਲਾਂ ਅੱਜ ਪਲੈਟੀਨਾ ਮੋਟਰ ਸਾਈਕਲ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਮਹੋਲੀ ਕਲਾਂ ਤੋਂ ਲੋਹਟਬੱਦੀ ਵੱਲ ਆ ਰਿਹਾ ਹੈ।
ਇਸ ਸੂਚਨਾ ਦੇ ਅਧਾਰ ‘ਤੇ ਉਨ੍ਹਾਂ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਲੋਹਟਬੱਦੀ ਵਿਖੇ ਨਾਕੇਬੰਦੀ ਕੀਤੀ ਗਈ। ਇਸ ਦੌਰਾਨ ਇਕ ਸ਼ੱਕੀ ਮੋਟਰ ਸਾਈਕਲ ਸਵਾਰ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਤੇ ਉਸ ਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 7 ਗ੍ਰਾਮ ਨਸ਼ੀਲਾ ਪਾਊਡਰ, 100 ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ‘ਤੇ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ।
