ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ‘ਰਨ ਫਾਰ ਯੂਨਿਟੀ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮਿੰਟ-ਦਰ-ਮਿੰਟ ਅਪਡੇਟਸ… ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ, ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਇੰਦਰਾ ਗਾਂਧੀ ਯਾਦਗਾਰ ਵਿਖੇ ਇੰਦਰਾ ਗਾਂਧੀ ਦੀ ਬਰਸੀ ਪ੍ਰੋਗਰਾਮ ਵਿੱਚ ਹਿੱਸਾ ਲਿਆ।
